Guru Teg Bahadur Gurdwara Leicester U.K.

Listen Live Now…

October 2018
M T W T F S S
     
1234567
891011121314
15161718192021
22232425262728
293031  

Daily Archives: October 12, 2018

Hukamnama sahib ji {ਪੰਨਾ 728}

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ ੧ ਚਉਪਦੇ ਘਰੁ ੧

ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥ ਦੂਧੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ ਨਿਰਾਸ ਜਮਾਵਹੁ ॥੧॥ ਜਪਹੁ ਤ ਏਕੋ ਨਾਮਾ ॥ ਅਵਰਿ ਨਿਰਾਫਲ ਕਾਮਾ ॥੧॥ ਰਹਾਉ ॥ ਇਹੁ ਮਨੁ ਈਟੀ ਹਾਥਿ ਕਰਹੁ ਫੁਨਿ ਨੇਤ੍ਰਉ ਨੀਦ ਨ ਆਵੈ ॥ ਰਸਨਾ ਨਾਮੁ ਜਪਹੁ ਤਬ ਮਥੀਐ ਇਨ ਬਿਧਿ ਅੰਮ੍ਰਿਤੁ ਪਾਵਹੁ ॥੨॥ ਮਨੁ ਸੰਪਟੁ ਜਿਤੁ ਸਤ ਸਰਿ ਨਾਵਣੁ ਭਾਵਨ ਪਾਤੀ ਤ੍ਰਿਪਤਿ ਕਰੇ ॥ ਪੂਜਾ ਪ੍ਰਾਣ ਸੇਵਕੁ ਜੇ ਸੇਵੇ ਇਨ੍ਹ੍ਹ ਬਿਧਿ ਸਾਹਿਬੁ ਰਵਤੁ ਰਹੈ ॥੩॥ ਕਹਦੇ ਕਹਹਿ ਕਹੇ ਕਹਿ ਜਾਵਹਿ ਤੁਮ ਸਰਿ ਅਵਰੁ ਨ ਕੋਈ ॥ ਭਗਤਿ ਹੀਣੁ ਨਾਨਕੁ ਜਨੁ ਜੰਪੈ ਹਉ ਸਾਲਾਹੀ ਸਚਾ ਸੋਈ ॥੪॥੧॥ {ਪੰਨਾ 728}

ਅਰਥ: (ਹੇ ਭਾਈ! ਜੇ ਪ੍ਰਭੂ ਨੂੰ ਪ੍ਰਸੰਨ ਕਰਨਾ ਹੈ) ਤਾਂ ਸਿਰਫ਼ ਪ੍ਰਭੂਨਾਮ ਹੀ ਜਪੋ (ਸਿਮਰਨ ਛੱਡ ਕੇ ਪ੍ਰਭੂ ਨੂੰ ਪ੍ਰਸੰਨ ਕਰਨ ਦੇ) ਹੋਰ ਸਾਰੇ ਉੱਦਮ ਵਿਅਰਥ ਹਨ।੧।ਰਹਾਉ।

(ਮੱਖਣ ਹਾਸਲ ਕਰਨ ਲਈ, ਹੇ ਭਾਈ!) ਤੁਸੀ (ਪਹਿਲਾਂ) ਭਾਂਡਾ ਧੋ ਕੇ ਬੈਠ ਕੇ (ਉਸ ਭਾਂਡੇ ਨੂੰ) ਧੂਪ ਦੇ ਕੇ ਤਦੋਂ ਦੁੱਧ ਲੈਣ ਜਾਂਦੇ ਹੋ (ਫਿਰ ਜਾਗ ਲਾ ਕੇ ਉਸ ਨੂੰ ਜਮਾਂਦੇ ਹੋ। ਇਸੇ ਤਰ੍ਹਾਂ ਜੇ ਨਾਮਅੰਮ੍ਰਿਤ ਪ੍ਰਾਪਤ ਕਰਨਾ ਹੈ, ਤਾਂ) ਹਿਰਦੇ ਨੂੰ ਪਵਿਤ੍ਰ ਕਰ ਕੇ ਮਨ ਨੂੰ ਰੋਕੋਇਹ ਇਸ ਹਿਰਦਾਭਾਂਡੇ ਨੂੰ ਧੂਪ ਦਿਉ। ਤਦੋਂ ਦੁੱਧ ਲੈਣ ਜਾਵੋ। ਰੋਜ਼ਾਨਾ ਕਿਰਤਕਾਰ ਦੁੱਧ ਹੈ, ਪ੍ਰਭੂਚਰਨਾਂ ਵਿਚ (ਹਰ ਵੇਲੇ) ਸੁਰਤਿ ਜੋੜੀ ਰੱਖਣੀ (ਰੋਜ਼ਾਨਾ ਕਿਰਤਕਾਰ ਵਿੱਚ) ਜਾਗ ਲਾਣੀ ਹੈ, (ਜੁੜੀ ਸੁਰਤਿ ਦੀ ਬਰਕਤਿ ਨਾਲ) ਦੁਨੀਆਂ ਦੀਆਂ ਆਸਾਂ ਤੋਂ ਉਤਾਂਹ ਉੱਠੋ, ਇਸ ਤਰ੍ਹਾਂ ਇਹ ਦੁੱਧ ਜਮਾਵੋ (ਭਾਵ, ਜੁੜੀ ਸੁਰਤਿ ਦੀ ਸਹਾਇਤਾ ਨਾਲ ਰੋਜ਼ਾਨਾ ਕਿਰਤਕਾਰ ਕਰਦਿਆਂ ਭੀ ਮਾਇਆ ਵਲੋਂ ਉਪਰਾਮਤਾ ਜੇਹੀ ਹੀ ਰਹੇਗੀ)੧।

(ਦੁੱਧ ਰਿੜਕਣ ਵੇਲੇ ਤੁਸੀ ਨੇਤ੍ਰੇ ਦੀਆਂ ਈਟੀਆਂ ਹੱਥ ਵਿਚ ਫੜਦੇ ਹੋ) ਆਪਣੇ ਇਸ ਮਨ ਨੂੰ ਵੱਸ ਵਿਚ ਕਰੋ (ਆਤਮਕ ਜੀਵਨ ਦੇ ਵਾਸਤੇ ਇਸ ਤਰ੍ਹਾਂ ਇਹ ਮਨਰੂਪ) ਈਟੀਆਂ ਹੱਥ ਵਿਚ ਫੜੋ। ਮਾਇਆ ਦੇ ਮੋਹ ਦੀ ਨੀਂਦ (ਮਨ ਉੱਤੇ) ਪ੍ਰਭਾਵ ਨ ਪਾਏਇਹ ਹੈ ਨੇਤ੍ਰਾ। ਜੀਭ ਨਾਲ ਪਰਮਾਤਮਾ ਦਾ ਨਾਮ ਜਪੋ (ਜਿਉਂ ਜਿਉਂ ਨਾਮ ਜਪੋਗੇ,) ਤਿਉਂ ਤਿਉਂ (ਇਹ ਰੋਜ਼ਾਨਾ ਕਿਰਤਕਾਰਰੂਪ ਦੁੱਧ) ਰਿੜਕੀਂਦਾ ਰਹੇਗਾ, ਇਹਨਾਂ ਤਰੀਕਿਆਂ ਨਾਲ (ਰੋਜ਼ਾਨਾ ਕਿਰਤਕਾਰ ਕਰਦੇ ਹੋਏ ਹੀ) ਨਾਮਅੰਮ੍ਰਿਤ ਪ੍ਰਾਪਤ ਕਰ ਲਵੋਗੇ।੨।

(ਪੁਜਾਰੀ ਮੂਰਤੀ ਨੂੰ ਡੱਬੇ ਵਿਚ ਪਾਂਦਾ ਹੈ, ਜੇ ਜੀਵ) ਆਪਣੇ ਮਨ ਨੂੰ ਡੱਬਾ ਬਣਾਏ (ਉਸ ਵਿਚ ਪਰਮਾਤਮਾ ਦਾ ਨਾਮ ਟਿਕਾ ਕੇ ਰੱਖੇ) ਉਸ ਨਾਮ ਦੀ ਰਾਹੀਂ ਸਾਧ ਸੰਗਤਿ ਸਰੋਵਰ ਵਿਚ ਇਸ਼ਨਾਨ ਕਰੇ, (ਮਨ ਵਿਚ ਟਿਕੇ ਹੋਏ ਪ੍ਰਭੂਠਾਕੁਰ ਨੂੰ) ਸਰਧਾ ਦੇ ਪੱਤਰਾਂ ਨਾਲ ਪ੍ਰਸੰਨ ਕਰੇ, ਜੇ ਜੀਵ ਸੇਵਕ ਬਣ ਕੇ ਆਪਾਭਾਵ ਛੱਡ ਕੇ (ਅੰਦਰਵੱਸਦੇ ਠਾਕੁਰਪ੍ਰਭੂ ਦੀ) ਸੇਵਾ (ਸਿਮਰਨ) ਕਰੇ, ਤਾਂ ਇਹਨਾਂ ਤਰੀਕਿਆਂ ਨਾਲ ਉਹ ਜੀਵ ਮਾਲਕਪ੍ਰਭੂ ਨੂੰ ਸਦਾ ਮਿਲਿਆ ਰਹਿੰਦਾ ਹੈ।੩।

(ਸਿਮਰਨ ਤੋਂ ਬਿਨਾ ਪ੍ਰਭੂ ਨੂੰ ਪ੍ਰਸੰਨ ਕਰਨ ਦੇ ਹੋਰ ਹੋਰ ਉੱਦਮ) ਦੱਸਣ ਵਾਲੇ ਬੰਦੇ ਜੋ ਜੋ ਭੀ ਹੋਰ ਹੋਰ ਉੱਦਮ ਦੱਸਦੇ ਹਨ, ਉਹ ਦੱਸ ਦੱਸ ਕੇ ਆਪਣਾ ਜੀਵਨਸਮਾ ਵਿਅਰਥ ਗਵਾ ਜਾਂਦੇ ਹਨ (ਕਿਉਂਕਿ) ਹੇ ਪ੍ਰਭੂ! ਤੇਰੇ ਸਿਮਰਨ ਵਰਗਾ ਹੋਰ ਕੋਈ ਉੱਦਮ ਨਹੀਂ ਹੈ। (ਭਾਵੇਂ) ਨਾਨਕ (ਤੇਰਾ) ਦਾਸ ਭਗਤੀ ਤੋਂ ਸੱਖਣਾ (ਹੀ ਹੈ ਫਿਰ ਭੀ ਇਹ ਇਹੀ) ਬੇਨਤੀ ਕਰਦਾ ਹੈ ਕਿ ਮੈਂ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਸਦਾ ਸਿਫ਼ਤਿਸਾਲਾਹ ਕਰਦਾ ਰਹਾਂ।੪।੧।

Daily Program

Morning

Parkash Guru Granth Sahib ji...4:30 am
Nitnem (Five Banis)..................5:30 am – 6:30 am
Kirtan & Asa di Var...................6:30 am – 7:50 am
Katha (Hukamnama)................7:50 am - 8:20 am
Kawishari/Dhadi......................8:20 am – 8:50 am
Ardaas (Diwan Samapati).........8:50 AM

Evening

Sri Rehraas Sahib......................5:30 pm - 6:00 pm
Kirtan.........................................6:00 pm - 7:00 pm
Katha..........................................7:00 pm - 7:40 pm
Kawishari/Dhadi.......................7:40 pm - 8:20 pm
Sukhasan Sewa

Nagar Kirtan: Sunday 4th Nov 2018

East Park Road
St Peters Road
Sparkenhoe Street
Swain Street
St Georges Way
Charles Street
Northampton Street
Granby Street
Gallowtree Gate
East Gates
High Street
St Nicholas Place
St Nicholas Circle
Vaughan Way
Great Central Street
Guru Nanak Gurdwara

Diwali: Wednesday 7th Nov 2018
Guru Nanak Dev ji Gurpurb
Friday 23rd November 2018